ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ, ਸ਼੍ਰੀਨਗਰ ਵਿਖੇ ਸਜਾਏ ਗਏ ਕੀਰਤਨ ਦਰਬਾਰ ‘ਚ ਆਪਣੀ ਹਾਜ਼ਰੀ ਲਗਵਾਈ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੋਲਦਿਆਂ ਕਿਹਾ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ ਕਿ ਪੰਜਾਬ ਰਾਜ ਦੀ ਸੇਵਾ ਦੌਰਾਨ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮਨਾਉਣ ਦੀ ਸੇਵਾ ਸਾਡੇ ਹਿੱਸੇ ਆਈ ਹੈ।

ਗੁਰੂ ਸਾਹਿਬ ਜੀ ਨੇ ਆਪਣੇ ਜੀਵਨ ਰਾਹੀਂ ਸੱਚ, ਧਰਮ ਤੇ ਮਾਨਵਤਾ ਲਈ ਜੋ ਅਦੁੱਤੀ ਸ਼ਹਾਦਤ ਦਿੱਤੀ, ਉਹ ਸਾਰੀ ਦੁਨੀਆ ਲਈ ਪ੍ਰੇਰਣਾ ਸਰੋਤ ਹੈ।




