More
    HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ ਫਾਸਟ ਟਰੈਕ ਪੰਜਾਬ ਪੋਰਟਲ ਦੇ ਦੂਜੇ ਪੜਾਅ...

    ਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ ਫਾਸਟ ਟਰੈਕ ਪੰਜਾਬ ਪੋਰਟਲ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ

    ਅੱਜ ਚੰਡੀਗੜ੍ਹ ਵਿਖੇ FastTrack Punjab Portal ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਇਸ ਨਾਲ ਸੂਬੇ ‘ਚ ਕਾਰੋਬਾਰ ਨੂੰ ਹੋਰ ਰਫ਼ਤਾਰ ਮਿਲੇਗੀ। ਇਹ ਭਾਰਤ ਦਾ ਸਭ ਤੋਂ ਆਧੁਨਿਕ ਸਿੰਗਲ ਵਿੰਡੋ ਸਿਸਟਮ ਹੈ, ਜਿਸ ਵਿੱਚ ਨਿਵੇਸ਼ਕਾਂ ਨੂੰ 173 G2B ਸੇਵਾਵਾਂ ਆਨਲਾਈਨ ਮਿਲਣਗੀਆਂ। ਰਾਈਟ ਟੂ ਬਿਜ਼ਨਸ (ਸੋਧ) ਐਕਟ 2025 ‘ਚ ਲਿਆਂਦੇ ਸੁਧਾਰ ਨਾਲ ਕਾਰੋਬਾਰੀਆਂ ਨੂੰ ਵੱਡੀ ਸਹੂਲਤ ਮਿਲੇਗੀ। ਨਾਲ ਹੀ, ਇੰਡਸਟਰੀ ਨਾਲ ਜੁੜੀਆਂ ਸਾਰੀਆਂ ਪ੍ਰਵਾਨਗੀਆਂ ਅਰਜ਼ੀ ਦੇਣ ਤੋਂ 45 ਦਿਨਾਂ ਦੇ ਅੰਦਰ-ਅੰਦਰ ਮਿਲਣਗੀਆਂ।

    ਮੁੱਖ ਮੰਤਰੀ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿਹਾ ਕਿ ਇਸ ਯੋਜਨਾ ਨਾਲ ਜਿੱਥੇ ਪੰਜਾਬ ‘ਚ ਵਪਾਰ ਵਧੇਗਾ, ਉੱਥੇ ਹੀ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ। ਪੰਜਾਬ ‘ਚ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਲਈ ਸਾਡੀ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਜਲਦ ਹੀ ਪੰਜਾਬ ਦੇਸ਼ ਦਾ ਸਭ ਤੋਂ ਪਸੰਦੀਦਾ ਉਦਯੋਗਿਕ ਅਤੇ ਐਕਸਪੋਰਟ ਹੱਬ ਬਣੇਗਾ।

    RELATED ARTICLES

    Most Popular

    Recent Comments