ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਵਿਖੇ ਸਹਿਕਾਰੀ ਖੰਡ ਮਿੱਲ ਦੀ ਰਿਫਾਇੰਡ ਸਲਫਰ ਰਹਿਤ ਨਵੀਂ ਸ਼ੂਗਰ ਮਿੱਲ ਅਤੇ ਕੋ-ਜਨਰੇਸ਼ਨ ਪਲਾਂਟ ਲੋਕ ਅਰਪਿਤ ਕੀਤਾ। ਦੀਨਾਨਗਰ ਦੀ ਇਸ ਖੰਡ ਮਿੱਲ ਦੀ ਸਮਰੱਥਾ 2000 ਤੋਂ 5000 ਟੀ.ਸੀ.ਡੀ. ਵਧਣ ਅਤੇ ਕੋ-ਜਨਰੇਸ਼ਨ ਪ੍ਰੋਜੈਕਟ ਲੱਗਣ ਨਾਲ ਜਿੱਥੇ ਇਲਾਕੇ ਦੇ ਕਿਸਾਨਾਂ ਨੂੰ ਲਾਭ ਹੋਵੇਗਾ ਉੱਥੇ ਹੀ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ। ਕਿਸਾਨਾਂ ਨੂੰ ਆਪਣਾ ਗੰਨਾ ਦੂਰ-ਦੁਰਾਡੇ ਦੀਆਂ ਪ੍ਰਾਈਵੇਟ ਮਿੱਲਾਂ ‘ਚ ਲਿਜਾਣ ਦੀ ਲੋੜ ਨਹੀਂ ਪਵੇਗੀ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਦੀਨਾ ਨਗਰ ਵਿਖੇ ਸਹਿਕਾਰੀ ਖੰਡ ਮਿੱਲ ਦਾ ਕੀਤਾ ਉਦਘਾਟਨ
RELATED ARTICLES


