ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ 30 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਘਰਾਂ ਦੀ ਮੁੜ ਉਸਾਰੀ ਦੇ ਪ੍ਰਵਾਨਗੀ ਪੱਤਰ ਵੰਡੇ। ਇਹਨਾਂ ਘਰਾਂ ਦੀ ਉਸਾਰੀ ਲਈ 377 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਹੈ। ਹੜ੍ਹ ਪੀੜਤ ਪਰਿਵਾਰਾਂ ਨੂੰ ਘਰਾਂ ਦੀ ਉਸਾਰੀ ਲਈ 1 ਲੱਖ 20 ਹਜ਼ਾਰ ਰੁਪਏ ਮੁਆਵਜ਼ਾ 3 ਕਿਸ਼ਤਾਂ ‘ਚ ਦਿੱਤਾ ਜਾਵੇਗਾ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਹੜ ਪੀੜਿਤ ਪਰਿਵਾਰਾਂ ਨੂੰ ਵੰਡੇ ਰਾਹਤ ਰਾਸ਼ੀ ਦੇ ਚੈੱਕ
RELATED ARTICLES


