ਪੰਜਾਬ ਕੈਬਨਿਟ ਮੀਟਿੰਗ ਵਿੱਚ ਅਹਿਮ ਫੈਂਸਲੇ ਲਏ ਗਏ ਜਿਸਦੇ ਤਹਿਤ ਪੰਜਾਬ ਵਿੱਚ ਸਰਕਾਰੀ ਵਿਭਾਗ ਹੁਣ ਬਿਨਾਂ ਟੈਂਡਰ ਦੇ 5 ਲੱਖ ਰੁਪਏ ਤੱਕ ਦਾ ਸਮਾਨ ਖਰੀਦ ਸਕਣਗੇ। ਇਹ ਫੈਸਲਾ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਇਸ ਤੋਂ ਇਲਾਵਾ ਸੂਬੇ ਵਿੱਚ ਰਜਿਸਟਰਡ ਸੁਸਾਇਟੀਆਂ ਅਤੇ ਟਰੱਸਟਾਂ ਦੀ ਵੀ ਜਾਂਚ ਕੀਤੀ ਜਾਵੇਗੀ।
ਸਰਕਾਰ ਪ੍ਰਾਈਵੇਟ ਸਪੈਸ਼ਲਿਸਟ ਡਾਕਟਰਾਂ ਨੂੰ ਵੀ ਸੂਚੀਬੱਧ ਕਰੇਗੀ ਅਤੇ ਬਦਲੇ ਵਿੱਚ ਉਨ੍ਹਾਂ ਨੂੰ ਪ੍ਰੋਤਸਾਹਨ ਦੇਵੇਗੀ। ਸਰਹੱਦੀ ਖੇਤਰਾਂ ਵਿੱਚ ਤਾਇਨਾਤ ਅਧਿਆਪਕਾਂ ਅਤੇ ਡਾਕਟਰਾਂ ਨੂੰ ਵੀ ਵਿਸ਼ੇਸ਼ ਪ੍ਰੋਤਸਾਹਨ ਦਿੱਤੇ ਜਾਣਗੇ। ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਹੁਣ ਵਾਹਨਾਂ ਵਿੱਚ ਜੀਪੀਐਸ ਲਗਾਇਆ ਜਾਵੇਗਾ।


