ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫੈਸਲੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਨੂੰ ਪੀੜਤਾਂ ਨਾਲ ਘੋਰ ਅਨਿਆਂ ਦੱਸਦਿਆਂ ਕਿਹਾ ਕਿ ਇਸ ਨਾਲ 41 ਸਾਲ ਪੁਰਾਣੇ ਜ਼ਖ਼ਮ ਮੁੜ ਹਰੇ ਹੋ ਗਏ ਹਨ। ਉਨ੍ਹਾਂ ਕਿਹਾ ਕਿ 1984 ਦਾ ਕਤਲੇਆਮ ਸਰਕਾਰੀ ਸਰਪ੍ਰਸਤੀ ਹੇਠ ਹੋਇਆ ਇਤਿਹਾਸ ਦਾ ਕਾਲਾ ਅਧਿਆਏ ਹੈ।
ਬ੍ਰੇਕਿੰਗ : ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਦੀ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਨਿੰਦਾ
RELATED ARTICLES


