ਚੰਡੀਗੜ੍ਹ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਕੈਬਨਿਟ ਮੰਤਰੀਆਂ ਨੇ ਅੱਜ ਧਾਰਮਿਕ ਆਗੂਆਂ ਅਤੇ ਬੁੱਧੀਜੀਵੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਚੰਡੀਗੜ੍ਹ ਵਿਖੇ ਹੋਈ ਇਸ ਚਰਚਾ ਦੌਰਾਨ ਸੂਬਾ ਪੱਧਰੀ ਸਮਾਗਮਾਂ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਲਈ ਲੜੀਵਾਰ ਪ੍ਰੋਗਰਾਮ ਉਲੀਕਣ ਦਾ ਫੈਸਲਾ ਲਿਆ ਗਿਆ। ਮੰਤਰੀਆਂ ਨੇ ਗੁਰੂ ਸਾਹਿਬ ਦੇ ਮਾਨਵਤਾਵਾਦੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੀ ਵਚਨਬੱਧਤਾ ਦੁਹਰਾਈ।
BREAKING : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਪੰਜਾਬ ਸਰਕਾਰ ਨੇ ਉਲੀਕੇ ਸੂਬਾ ਪੱਧਰੀ ਸਮਾਗਮ
RELATED ARTICLES


