ਚੰਡੀਗੜ੍ਹ: ਨਕੋਦਰ ਤੋਂ ‘ਆਪ’ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਵਿਰੋਧੀਆਂ ‘ਤੇ ਤਿੱਖਾ ਹਮਲਾ ਕਰਦਿਆਂ ਵੱਡਾ ਦਾਅਵਾ ਕੀਤਾ ਹੈ। ਮੰਤਰੀ ਹਰਭਜਨ ਸਿੰਘ ਈਟੀਓ ਦੇ ਹੱਕ ਵਿੱਚ ਬੋਲਦਿਆਂ ਉਨ੍ਹਾਂ ਕਿਹਾ ਕਿ ਹੁਣ ਅਸੀਂ 92 ਜਾਂ 95 ਨਹੀਂ, ਸਗੋਂ ਵਿਰੋਧੀਆਂ ਦੀ ਧੌਣ ‘ਤੇ ਗੋਡਾ ਰੱਖ ਕੇ 117 ਦੀਆਂ 117 ਸੀਟਾਂ ਜਿੱਤ ਕੇ ਦਿਖਾਵਾਂਗੇ। ਉਨ੍ਹਾਂ ਦਾ ਇਹ ਬਿਆਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀ ਗਈ ਟਿੱਪਣੀ ਦੇ ਵਿਰੋਧ ਵਜੋਂ ਦੇਖਿਆ ਜਾ ਰਿਹਾ ਹੈ।
ਅਸੀਂ 92 ਜਾਂ 95 ਨਹੀਂ, ਸਗੋਂ ਵਿਰੋਧੀਆਂ ਦੀ ਧੌਣ ‘ਤੇ ਗੋਡਾ ਰੱਖ ਕੇ 117 ਸੀਟਾਂ ਜਿੱਤ ਕੇ ਦਿਖਾਵਾਂਗੇ : ਮਾਨ
RELATED ARTICLES


