ਬਠਿੰਡਾ: ਬਠਿੰਡਾ ਦੀ ਅਦਾਲਤ ਨੇ ਕੰਚਨ ਕੁਮਾਰੀ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਭਗੋੜਾ (PO) ਐਲਾਨ ਦਿੱਤਾ ਹੈ। ਅਦਾਲਤ ਵੱਲੋਂ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਮਹਿਰੋ ਪੇਸ਼ ਨਹੀਂ ਹੋਏ। ਜ਼ਿਕਰਯੋਗ ਹੈ ਕਿ ਉਹ ਪਿਛਲੇ ਸਾਲ ਹੀ ਦੇਸ਼ ਛੱਡ ਕੇ ਯੂਏਈ (UAE) ਭੱਜ ਗਏ ਸਨ। ਹੁਣ ਅਦਾਲਤ ਨੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ।
BREAKING: ਕੰਚਨ ਕੁਮਾਰੀ ਕਤਲ ਕੇਸ: ਅਦਾਲਤ ਨੇ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਭਗੋੜਾ ਐਲਾਨਿਆ
RELATED ARTICLES


