ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਸਰਕਾਰ ਨੂੰ 10 ਦਿਨਾਂ ਦੇ ਅੰਦਰ ਜਵਾਬ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੁਣਵਾਈ ਦੌਰਾਨ ਦੱਸਿਆ ਗਿਆ ਕਿ ਲੋਕ ਸਭਾ ਨਿਯਮਾਂ ਵਿੱਚ ਕਿਸੇ MP ਦੇ ਵਰਚੁਅਲ ਰੂਪ ਵਿੱਚ ਸਦਨ ‘ਚ ਸ਼ਾਮਲ ਹੋਣ ਦਾ ਕੋਈ ਪ੍ਰਬੰਧ ਨਹੀਂ ਹੈ। ਅੰਮ੍ਰਿਤਪਾਲ ਸਿੰਘ ਨੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਹੈ।
BREAKING: MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
RELATED ARTICLES


