ਰੋਪੜ/ਚੰਡੀਗੜ੍ਹ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਿਮਾਚਲ ਪ੍ਰਦੇਸ਼ ਵੱਲੋਂ ਬਾਹਰੀ ਗੱਡੀਆਂ ‘ਤੇ ਵਧਾਏ ਗਏ ਐਂਟਰੀ ਟੈਕਸ ਦਾ ਸਖ਼ਤ ਵਿਰੋਧ ਕੀਤਾ ਹੈ। ਬੈਂਸ ਨੇ ਇਸ ਨੂੰ ਗੈਰ-ਸੰਵਿਧਾਨਕ ਦੱਸਦਿਆਂ ਕਿਹਾ ਕਿ ਇੱਕੋ ਨੈਸ਼ਨਲ ਹਾਈਵੇਅ ‘ਤੇ ਦੋ ਵਾਰ ਟੈਕਸ ਨਹੀਂ ਲੱਗ ਸਕਦਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਹਿਮਾਚਲ ਨੇ ਇਹ ਫੈਸਲਾ ਵਾਪਸ ਨਾ ਲਿਆ ਤਾਂ ਪੰਜਾਬ ਸਰਕਾਰ ਵੀ ਹਿਮਾਚਲ ਦੇ ਵਾਹਨਾਂ ‘ਤੇ ਟੈਕਸ ਲਗਾਉਣ ਲਈ ਮਜ਼ਬੂਰ ਹੋਵੇਗੀ।
“ਜੇ ਟੈਕਸ ਨਾ ਹਟਾਇਆ ਤਾਂ ਪੰਜਾਬ ਵੀ ਹਿਮਾਚਲ ਦੀਆਂ ਗੱਡੀਆਂ ‘ਤੇ ਲਾਵੇਗਾ ਟੈਕਸ” : ਹਰਜੋਤ ਬੈਂਸ
RELATED ARTICLES


