ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜਲੰਧਰ ਦੇ ਪਾਸਟਰ ਅੰਕੁਰ ਨਰੂਲਾ ਅਤੇ ਉਨ੍ਹਾਂ ਦੀ ਸੰਸਥਾ ‘ਚਰਚ ਆਫ ਸਾਈਨ ਐਂਡ ਵੰਡਰਜ਼’ ਵਿਰੁੱਧ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਤੇਜਸਵੀ ਮਿਨਹਾਸ ਵੱਲੋਂ ਦਾਇਰ ਜਨਹਿਤ ਪਟੀਸ਼ਨ ਵਿੱਚ ‘ਚਮਤਕਾਰੀ ਇਲਾਜ’ ਦੀ ਆੜ ਵਿੱਚ ਧਰਮ ਪਰਿਵਰਤਨ ਅਤੇ ਵਿਦੇਸ਼ੀ ਫੰਡਿੰਗ ਦੇ ਗੰਭੀਰ ਦੋਸ਼ ਲਾਏ ਗਏ ਹਨ। ਅਦਾਲਤ ਨੇ ਸਰਕਾਰਾਂ ਨੂੰ ਇਸ ਮਾਮਲੇ ‘ਤੇ ਜਵਾਬ ਤਲਬ ਕੀਤਾ ਹੈ।
ਹਾਈਕੋਰਟ ਪਾਸਟਰ ਅੰਕੁਰ ਨਰੂਲਾ ‘ਤੇ ਸਖ਼ਤ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
RELATED ARTICLES


