ਅੰਮ੍ਰਿਤਸਰ: ਮੱਧ ਪ੍ਰਦੇਸ਼ ਦੇ ਰਤਲਾਮ ਵਿੱਚ ਲੋਕ ਸੇਵਾ ਕਮਿਸ਼ਨ ਦੀ ਪ੍ਰੀਖਿਆ ਦੌਰਾਨ ਇੱਕ ਅੰਮ੍ਰਿਤਧਾਰੀ ਸਿੱਖ ਵਿਦਿਆਰਥਣ ਦੀ ਦਸਤਾਰ ਅਤੇ ਕਿਰਪਾਨ ਉਤਾਰਨ ਦੇ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਰੋਸ ਪ੍ਰਗਟਾਇਆ ਹੈ। ਉਨ੍ਹਾਂ ਇਸ ਘਟਨਾ ਨੂੰ ਸੰਵਿਧਾਨ ਦੀ ਉਲੰਘਣਾ ਦੱਸਦਿਆਂ ਕਿਹਾ ਕਿ ਸਿੱਖ ਕਕਾਰਾਂ ‘ਤੇ ਇਤਰਾਜ਼ ਕਰਨਾ ਬੇਹੱਦ ਮੰਦਭਾਗੀ ਗੱਲ ਹੈ। ਧਾਮੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪ੍ਰੀਖਿਆਵਾਂ ਦੌਰਾਨ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਦਾ ਸਨਮਾਨ ਯਕੀਨੀ ਬਣਾਇਆ ਜਾਵੇ ਤਾਂ ਜੋ ਸਿੱਖਾਂ ਨੂੰ ਆਪਣੇ ਹੀ ਦੇਸ਼ ਵਿੱਚ ਬੇਗਾਨਗੀ ਦਾ ਅਹਿਸਾਸ ਨਾ ਹੋਵੇ।
BREAKING: ਰਤਲਾਮ ‘ਚ ਅੰਮ੍ਰਿਤਧਾਰੀ ਵਿਦਿਆਰਥਣ ਦੀ ਦਸਤਾਰ ਤੇ ਕਿਰਪਾਨ ਲੁਹਾਉਣ ‘ਤੇ ਐਡਵੋਕੇਟ ਧਾਮੀ ਵੱਲੋਂ ਸਖ਼ਤ ਇਤਰਾਜ਼
RELATED ARTICLES


