ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 6 ਮਾਰਚ ਤੋਂ ਸ਼ੁਰੂ ਹੋਣ ਵਾਲੇ ਬਜਟ ਇਜਲਾਸ ਤੋਂ ਪਹਿਲਾਂ 5 ਮਾਰਚ ਨੂੰ ਦੁਪਹਿਰ 1:30 ਵਜੇ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਹੋਵੇਗੀ। ਹਾਲਾਂਕਿ ਕੋਈ ਅਧਿਕਾਰਤ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ, ਪਰ ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਸੂਬੇ ਦੀ ਨਵੀਂ ਸਨਅਤੀ ਨੀਤੀ (Industrial Policy) ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵੀ ਜਲਦ ਹੀ ਨਵੀਂ ਸਨਅਤੀ ਨੀਤੀ ਲਿਆਉਣ ਦਾ ਸੰਕੇਤ ਦਿੱਤਾ ਸੀ।
BREAKING: ਬਜਟ ਇਜਲਾਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਨਵੀਂ ਸਨਅਤੀ ਨੀਤੀ ਨੂੰ ਮਿਲ ਸਕਦੀ ਹੈ ਹਰੀ ਝੰਡੀ
RELATED ARTICLES


