ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਸੂਬੇ ਸਿਰ ਕਰਜ਼ਾ 4.03 ਲੱਖ ਕਰੋੜ ਰੁਪਏ ਤੋਂ ਪਾਰ ਜਾਣ ਦੀਆਂ ਰਿਪੋਰਟਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਬਾਦਲ ਨੇ ਕਿਹਾ ਕਿ ਇਸ ਸਰਕਾਰ ਨੇ ਪੰਜਾਬ ਨੂੰ ਲੁੱਟਣ ਦੇ ਨਾਲ-ਨਾਲ ਬੁਰੀ ਤਰ੍ਹਾਂ ਕਰਜ਼ਾਈ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਲੋਕਾਂ ਦੇ ਟੈਕਸ ਦੇ ਪੈਸੇ ਦੀ ਵਰਤੋਂ ਵਿਕਾਸ ਦੀ ਬਜਾਏ ਪ੍ਰਚਾਰ ਅਤੇ ਹੋਰਨਾਂ ਸੂਬਿਆਂ ਦੀਆਂ ਚੋਣਾਂ ‘ਤੇ ਕਰ ਰਹੀ ਹੈ, ਜਿਸ ਕਾਰਨ ਪੰਜਾਬ ਦਾ ਭਵਿੱਖ ਆਰਥਿਕ ਤੌਰ ‘ਤੇ ਧੁੰਦਲਾ ਹੁੰਦਾ ਜਾ ਰਿਹਾ ਹੈ।
BREAKING: ‘ਆਪ’ ਸਰਕਾਰ ਨੇ ਸੂਬੇ ਨੂੰ ਲੁੱਟ ਕੇ ਕਰਜ਼ਈ ਕਰ ਦਿੱਤਾ: ਸੁਖਬੀਰ ਸਿੰਘ ਬਾਦਲ ਦਾ ਤਿੱਖਾ ਹਮਲਾ
RELATED ARTICLES


