ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਹੋਣ ਵਾਲੀ ਮੀਟਿੰਗ ਦੇ ਸ਼ਡਿਊਲ ਵਿੱਚ ਅਹਿਮ ਤਬਦੀਲੀ ਕੀਤੀ ਗਈ ਹੈ। ਪਹਿਲਾਂ ਇਹ ਮੀਟਿੰਗ 5 ਮਾਰਚ (ਵੀਰਵਾਰ) ਨੂੰ ਦੁਪਹਿਰ 01:30 ਵਜੇ ਹੋਣੀ ਤੈਅ ਹੋਈ ਸੀ, ਪਰ ਹੁਣ ਇਸ ਵਿੱਚ ਸੋਧ ਕਰਦਿਆਂ ਨਵਾਂ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਨਵੀਂ ਜਾਣਕਾਰੀ ਅਨੁਸਾਰ, ਹੁਣ ਇਹ ਕੈਬਨਿਟ ਮੀਟਿੰਗ 6 ਮਾਰਚ 2026 ਨੂੰ ਸਵੇਰੇ 9:30 ਵਜੇ ਪੰਜਾਬ ਵਿਧਾਨ ਸਭਾ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। ਇਹ ਮੀਟਿੰਗ ਬਜਟ ਸੈਸ਼ਨ ਦੇ ਪਹਿਲੇ ਦਿਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਬੁਲਾਈ ਗਈ ਹੈ, ਜਿਸ ਵਿੱਚ ਬਜਟ ਪ੍ਰਸਤਾਵਾਂ ਅਤੇ ਹੋਰ ਅਹਿਮ ਸਰਕਾਰੀ ਮੁੱਦਿਆਂ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ।
BREAKING: ਪੰਜਾਬ ਕੈਬਨਿਟ ਮੀਟਿੰਗ ਦੇ ਸਮੇਂ ‘ਚ ਤਬਦੀਲੀ; ਹੁਣ 6 ਮਾਰਚ ਨੂੰ ਹੋਵੇਗੀ ਅਹਿਮ ਬੈਠਕ
RELATED ARTICLES


