More
    HomePunjabi Newsਅਮਰੀਕਾ ’ਚ ਭਾਰਤੀ ਡਾਂਸਰ ਅਮਰਨਾਥ ਘੋਸ਼ ਦੀ ਗੋਲੀ ਮਾਰ ਕੇ ਹੱਤਿਆ

    ਅਮਰੀਕਾ ’ਚ ਭਾਰਤੀ ਡਾਂਸਰ ਅਮਰਨਾਥ ਘੋਸ਼ ਦੀ ਗੋਲੀ ਮਾਰ ਕੇ ਹੱਤਿਆ

    ਕੋਲਕਾਤਾ ਦਾ ਰਹਿਣਾ ਵਾਲਾ ਸੀ ਅਮਰਨਾਥ

    ਸ਼ਿਕਾਗੋ/ਬਿਊਰੋ ਨਿਊਜ਼ : ਅਮਰੀਕਾ ਸੇਂਟ ਲੂਈਸ ਵਿੱਚ ਕਥਿਤ ਤੌਰ ’ਤੇ ਅਣਪਛਾਤੇ ਹਮਲਾਵਰ ਨੇ ਭਾਰਤੀ ਡਾਂਸਰ ਅਮਰਨਾਥ ਘੋਸ਼ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀਆ। ਸ਼ਿਕਾਗੋ ਵਿੱਚ ਭਾਰਤੀ ਕੌਂਸਲੇਟ ਨੇ ਭਾਰਤੀ ਡਾਂਸਰ ਅਮਰਨਾਥ ਘੋਸ਼ ਦੇ ਦੇਹਾਂਤ ’ਤੇ ਡੂੰਘੇ ਸੋਗ ਦਾ ਪ੍ਰਗਟਾਵਾ ਕੀਤਾ ਹੈ।

    ਅਮਰਨਾਥ ਘੋਸ਼ ਕੋਲਕਾਤਾ ਦਾ ਰਹਿਣ ਵਾਲਾ ਸੀ ਅਤੇ ਉਸ ਦੇ ਮਾਤਾ-ਪਿਤਾ ਦੋਵਾਂ ਦੀ ਮੌਤ ਹੋ ਚੁੱਕੀ ਹੈ। ਘੋਸ਼ ’ਤੇ ਅਣਪਛਾਤੇ ਹਮਲਾਵਰ ਨੇ ਉਦੋਂ ਕਈ ਵਾਰ ਹਮਲਾ ਕੀਤਾ, ਜਦੋਂ ਉਹ ਸੇਂਟ ਲੂਈਸ ਅਕੈਡਮੀ ਦੇ ਗੁਆਂਢ ਵਿੱਚ ਸ਼ਾਮ ਦੀ ਸੈਰ ਕਰ ਰਿਹਾ ਸੀ। ਉਹ ਪਰਿਵਾਰ ਦਾ ਇੱਕਲੌਤਾ ਲੜਕਾ ਸੀ। ਉਸ ਦੀ ਮਾਂ ਦੀ 3 ਸਾਲ ਪਹਿਲਾਂ ਮੌਤ ਹੋ ਗਈ ਸੀ। ਪਿਤਾ ਦਾ ਬਚਪਨ ਵਿੱਚ ਹੀ ਦੇਹਾਂਤ ਹੋ ਗਿਆ ਸੀ।

    RELATED ARTICLES

    Most Popular

    Recent Comments