ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਨੇ ਵਿਧਾਨ ਸਭਾ ਵਰਗੇ ਅਹਿਮ ਪਲੇਟਫਾਰਮ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਸਦਨ ਵਿੱਚ ਕਿਸੇ ਵੀ ਗੰਭੀਰ ਜਾਂ ਨਿਰਪੱਖ ਚਰਚਾ ਲਈ ਕੋਈ ਗੁੰਜਾਇਸ਼ ਨਹੀਂ ਬਚੀ। ਖਹਿਰਾ ਮੁਤਾਬਕ, ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਕੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਘਾਣ ਕਰ ਰਹੀ ਹੈ।
‘AAP ਨੇ ਵਿਧਾਨ ਸਭਾ ਦੇ ਪਲੇਟਫਾਰਮ ਨੂੰ ਤਬਾਹ ਕਰ ਦਿੱਤਾ’: ਸੁਖਪਾਲ ਖਹਿਰਾ ਨੇ ਸਰਕਾਰ ’ਤੇ ਲਾਏ ਗੰਭੀਰ ਦੋਸ਼, ਕਿਹਾ- ਚਰਚਾ ਦੀ ਕੋਈ ਗੁੰਜਾਇਸ਼ ਨਹੀਂ
RELATED ARTICLES


