ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕੈਪਟਨ ਹਰਮਨਪ੍ਰੀਤ ਕੌਰ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਸੀਐਮ ਮਾਨ ਨੇ ਹਰਮਨਪ੍ਰੀਤ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਸ ਨੂੰ ਪੰਜਾਬ ਦਾ ਮਾਣ ਦੱਸਿਆ। ਇਸ ਦੌਰਾਨ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਸਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ। ਸਰਕਾਰ ਨੇ ਖਿਡਾਰੀਆਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕੈਪਟਨ ਹਰਮਨਪ੍ਰੀਤ ਕੌਰ ਨੇ ਸੀਐਮ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ; ਖੇਡਾਂ ਨੂੰ ਉਤਸ਼ਾਹਿਤ ਕਰਨ ‘ਤੇ ਹੋਈ ਚਰਚਾ
RELATED ARTICLES


