ਮੋਹਾਲੀ: ਅੱਜ ਪੰਜਾਬ ਭਰ ਵਿੱਚ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਦੀ ਈਦਗਾਹ ਵਿਖੇ ਨਮਾਜ਼ ਅਦਾ ਕੀਤੀ ਅਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ ਅਤੇ ਇੱਥੇ ਸਾਰੇ ਧਰਮਾਂ ਦਾ ਸਤਿਕਾਰ ਹੁੰਦਾ ਹੈ। ਮਾਲੇਰਕੋਟਲਾ ਸਮੇਤ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੁਸਲਿਮ ਭਾਈਚਾਰੇ ਨੇ ਇੱਕ-ਦੂਜੇ ਦੇ ਗਲੇ ਮਿਲ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ।
ਈਦ-ਉਲ-ਫਿਤਰ 2026: ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਵਿਖੇ ਅਦਾ ਕੀਤੀ ਨਮਾਜ਼; ਪੰਜਾਬੀਆਂ ਨੂੰ ਦਿੱਤੀ ਈਦ ਦੀ ਮੁਬਾਰਕਬਾਦ
RELATED ARTICLES


