ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਕਾਰਵਾਈ ਅੰਮ੍ਰਿਤਸਰ ਵੇਅਰਹਾਊਸ ਦੇ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਵੱਲੋਂ ਖੁਦਕੁਸ਼ੀ ਕਰਨ ਅਤੇ ਵੀਡੀਓ ਵਿੱਚ ਮੰਤਰੀ ‘ਤੇ ਪਰੇਸ਼ਾਨ ਕਰਨ ਦੇ ਇਲਜ਼ਾਮ ਲਾਉਣ ਤੋਂ ਬਾਅਦ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨਿਰਪੱਖ ਜਾਂਚ ਲਈ ਭੁੱਲਰ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ ਅਤੇ ਮੁੱਖ ਸਕੱਤਰ ਨੂੰ ਮਾਮਲੇ ਦੀ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਵੇਅਰਹਾਊਸ ਮੈਨੇਜਰ ਦੀ ਖੁਦਕੁਸ਼ੀ ਤੋਂ ਬਾਅਦ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫ਼ਾ; ਸੀਐਮ ਮਾਨ ਨੇ ਦਿੱਤੇ ਜਾਂਚ ਦੇ ਹੁਕਮ
RELATED ARTICLES


