ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੇਮੌਸਮੇ ਮੀਂਹ ਅਤੇ ਗੜੇਮਾਰੀ ਕਾਰਨ ਹੋਏ ਫ਼ਸਲੀ ਨੁਕਸਾਨ ਦੇ ਮੱਦੇਨਜ਼ਰ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ, ਉੱਥੇ ਅਕਾਲੀ ਦਲ ਦੇ ਵਰਕਰ ਪਿੰਡ-ਪਿੰਡ ਜਾ ਕੇ ਪੀੜਤ ਕਿਸਾਨਾਂ ਨੂੰ ਪਸ਼ੂਆਂ ਲਈ ਹਰਾ-ਸੁੱਕਾ ਚਾਰਾ ਅਤੇ ਰਾਸ਼ਨ ਵੰਡਣਗੇ। ਸੁਖਬੀਰ ਬਾਦਲ ਨੇ ਸਪੱਸ਼ਟ ਕੀਤਾ ਕਿ ਪਾਰਟੀ ਇਸ ਔਖੀ ਘੜੀ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਸੁਖਬੀਰ ਬਾਦਲ ਦਾ ਵੱਡਾ ਐਲਾਨ: ਅਕਾਲੀ ਦਲ ਦੇ ਵਰਕਰ ਪਿੰਡ-ਪਿੰਡ ਜਾ ਕੇ ਪੀੜਤ ਕਿਸਾਨਾਂ ਨੂੰ ਵੰਡਣਗੇ ਚਾਰਾ ਅਤੇ ਰਾਸ਼ਨ
RELATED ARTICLES


