More
    HomePunjabi Newsਰਿਸ਼ਵਤ ਲੈ ਕੇ ਸਦਨ ’ਚ ਵੋਟ ਦਿੱਤਾ ਤਾਂ ਚੱਲੇਗਾ ਮੁਕੱਦਮਾ

    ਰਿਸ਼ਵਤ ਲੈ ਕੇ ਸਦਨ ’ਚ ਵੋਟ ਦਿੱਤਾ ਤਾਂ ਚੱਲੇਗਾ ਮੁਕੱਦਮਾ

    ਸੁਪਰੀਮ ਕੋਰਟ ਨੇ ਸੰਸਦ ਮੈਂਬਰਾਂ ਨੂੰ ਕਾਨੂੰਨੀ ਛੋਟ ਦੇਣ ਤੋਂ ਕੀਤਾ ਇਨਕਾਰ

    ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿੱਚ ਭਾਸ਼ਨ ਦੇਣ ਲਈ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਮੁਕੱਦਮੇ ਤੋਂ ਛੋਟ ਨਹੀਂ ਹੈ। ਮਾਨਯੋਗ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਸੱਤ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਰਿਸ਼ਵਤ ਮਾਮਲੇ ਵਿੱਚ ਪੰਜ ਜੱਜਾਂ ਦੇ ਬੈਂਚ ਵੱਲੋਂ ਦਿੱਤੇ 1998 ਦੇ ਫੈਸਲੇ ਨੂੰ ਸਰਬਸੰਮਤੀ ਨਾਲ ਪਲਟ ਦਿੱਤਾ ਹੈ।

    ਪੰਜ ਜੱਜਾਂ ਦੇ ਬੈਂਚ ਦੇ ਫੈਸਲੇ ਤਹਿਤ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿੱਚ ਭਾਸ਼ਨ ਲਈ ਰਿਸ਼ਵਤ ਲੈਣ-ਦੇਣ ਦੇ ਮਾਮਲਿਆਂ ਵਿੱਚ ਮੁਕੱਦਮੇ ਤੋਂ ਛੋਟ ਦਿੱਤੀ ਗਈ ਸੀ। ਚੀਫ ਜਸਟਿਸ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਰਿਸ਼ਵਤਖੋਰੀ ਦੇ ਮਾਮਲੇ ਕਾਨੂੰਨਸਾਜ਼ ਵਿਸ਼ੇਸ਼ ਅਧਿਕਾਰ ਤਹਿਤ ਸੁਰੱਖਿਅਤ ਨਹੀਂ ਹਨ ਅਤੇ 1998 ਦੇ ਫੈਸਲੇ ਦੀ ਵਿਆਖਿਆ ਸੰਵਿਧਾਨ ਦੀ ਧਾਰਾ 105 ਅਤੇ 194 ਦੇ ਉਲਟ ਹੈ। 

    RELATED ARTICLES

    Most Popular

    Recent Comments