ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਜਲੰਧਰ ਦੇ ਬੀ.ਐਸ.ਐਫ. ਚੌਂਕ ਵਿੱਚ ਹੋਏ ਬੰਬ ਧਮਾਕੇ ਤੋਂ ਬਾਅਦ ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਗੰਭੀਰ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਨੂੰ ਚਲਾਉਣ ਵਿੱਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ। ਮਜੀਠੀਆ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੋਣ ਨਾਤੇ ਇੱਥੇ ਤੁਰੰਤ ਦਖਲ ਦਿੱਤਾ ਜਾਵੇ ਅਤੇ ਮੌਜੂਦਾ ਸਰਕਾਰ ਨੂੰ ਬਰਖਾਸਤ ਕਰਕੇ ਸਥਿਤੀ ਨੂੰ ਦਰੁੱਸਤ ਕੀਤਾ ਜਾਵੇ।
ਮਜੀਠੀਆ ਦਾ ਸੀਐਮ ਮਾਨ ‘ਤੇ ਵੱਡਾ ਹਮਲਾ; ਜਲੰਧਰ ਧਮਾਕੇ ਨੂੰ ਦੱਸਿਆ ਕਾਨੂੰਨ-ਵਿਵਸਥਾ ਦੀ ਨਾਕਾਮੀ, ਸਰਕਾਰ ਬਰਖਾਸਤ ਕਰਨ ਦੀ ਕੀਤੀ ਮੰਗ
RELATED ARTICLES


