ਚੰਡੀਗੜ੍ਹ: ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਸਟੇਟ ਐਗਜ਼ੀਕਿਊਟਿਵ ਮੈਂਬਰ ਅਨਿਲ ਕੁਮਾਰ ਸੇਠੀ (ਨੀਲੂ) ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਸੇਠੀ, ਜੋ ਫਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ, ਨੇ ‘ਆਪ’ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟਾਇਆ ਹੈ। ਸੀਐਮ ਮਾਨ ਅਨੁਸਾਰ ਇਹ ਬਦਲਾਅ ਸੂਬੇ ਵਿੱਚ ਵਿਕਾਸ ਦੀ ਰਾਜਨੀਤੀ ਦੀ ਜਿੱਤ ਹੈ।
ਬ੍ਰੇਕਿੰਗ: ਫਾਜ਼ਿਲਕਾ ‘ਚ ਭਾਜਪਾ ਨੂੰ ਵੱਡਾ ਝਟਕਾ; ਸੀਨੀਅਰ ਆਗੂ ਅਨਿਲ ਕੁਮਾਰ ਸੇਠੀ (ਨੀਲੂ) ‘ਆਪ’ ਵਿੱਚ ਸ਼ਾਮਲ
RELATED ARTICLES


