ਲੁਧਿਆਣਾ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਲੁਧਿਆਣਾ ਪਹੁੰਚ ਕੇ ਕੇਂਦਰ ਸਰਕਾਰ ਅਤੇ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਸਿਸੋਦੀਆ ਨੇ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਚੋਣ ਧਾਂਦਲੀ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੂਬੇ ਵਿੱਚ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਲਈ ਵੱਖ-ਵੱਖ ਹੱਥਕੰਡੇ ਅਪਣਾ ਰਹੀ ਹੈ, ਪਰ ਪੰਜਾਬ ਦੇ ਲੋਕ ਇਨ੍ਹਾਂ ਸਾਜ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ।
ਬ੍ਰੇਕਿੰਗ: ਭਾਜਪਾ ਪੰਜਾਬ ‘ਚ ਕਰਵਾਉਣਾ ਚਾਹੁੰਦੀ ਹੈ ਚੋਣ ਧਾਂਦਲੀ, ਲੁਧਿਆਣਾ ਪਹੁੰਚੇ ਮਨੀਸ਼ ਸਿਸੋਦੀਆ ਦਾ ਕੇਂਦਰ ‘ਤੇ ਵੱਡਾ ਹਮਲਾ
RELATED ARTICLES


