ਚੰਡੀਗੜ੍ਹ: ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮੌਸਮ ਵਿਭਾਗ ਵੱਲੋਂ ਅਚਾਨਕ ‘ਸੀਵੀਅਰ ਹੀਟਵੇਵ’ (ਭਿਆਨਕ ਲੂ) ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਭਾਰੀ ਵਾਧਾ ਹੋਵੇਗਾ ਅਤੇ ਅੱਤ ਦੀ ਗਰਮੀ ਦੇ ਨਾਲ ਤੇਜ਼ ਲੂ ਚੱਲੇਗੀ। ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਦੁਪਹਿਰ ਵੇਲੇ ਧੁੱਪ ਵਿੱਚ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਸਿਹਤ ਮਾਹਰਾਂ ਅਨੁਸਾਰ ਇਹ ਮੌਸਮ ਬਜ਼ੁਰਗਾਂ, ਬੱਚਿਆਂ ਅਤੇ ਪਹਿਲਾਂ ਤੋਂ ਬਿਮਾਰ ਲੋਕਾਂ ਲਈ ਬੇਹੱਦ ਖ਼ਤਰਨਾਕ ਸਾਬਤ ਹੋ ਸਕਦਾ ਹੈ, ਇਸ ਲਈ ਵਿਸ਼ੇਸ਼ ਸਾਵਧਾਨੀ ਵਰਤਣ ਦੀ ਲੋੜ ਹੈ।
ਬ੍ਰੇਕਿੰਗ: ਪੰਜਾਬ ਤੇ ਚੰਡੀਗੜ੍ਹ ‘ਚ ਅਚਾਨਕ ‘ਸੀਵੀਅਰ ਹੀਟਵੇਵ’ ਦਾ ਅਲਰਟ, ਭਿਆਨਕ ਲੂ ਚੱਲਣ ਦੀ ਚੇਤਾਵਨੀ
RELATED ARTICLES


