More
    HomePunjabi Newsਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਧਾਨ ਸਭਾ ’ਚ ਮਿਡਲ ਸਕੂਲਾਂ ਨੂੰ ਬੰਦ...

    ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਧਾਨ ਸਭਾ ’ਚ ਮਿਡਲ ਸਕੂਲਾਂ ਨੂੰ ਬੰਦ ਕਰਨ ਦੀ ਰੱਖੀ ਤਜਵੀਜ਼

    ਬਜਟ ਸੈਸ਼ਨ ਦੌਰਾਨ ਸਿੱਖਿਆ ਮੰਤਰੀ ਨੇ ਹਾਊਸ ਤੋਂ ਮੰਗਿਆ ਸਹਿਯੋਗ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਪੰਜਾਬ ਦੇ ਮਿਡਲ ਸਕੂਲਾਂ ਨੂੰ ਬੰਦ ਕਰਨ ਦੀ ਤਜ਼ਵੀਜ਼ ਰੱਖੀ। ਇਸ ਤਜ਼ਵੀਜ਼ ਦੇ ਸਬੰਧ ਵਿਚ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਦੇ ਮਿਡਲ ਸਕੂਲਾਂ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਅਨੁਪਾਤ ਬਹੁਤ ਘੱਟ ਹੈ।

    ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਕਈ ਅਜਿਹੇ ਮਿਡਲ ਸਕੂਲ ਹਨ ਜਿਨ੍ਹਾਂ ਵਿੱਚ ਸਿਰਫ਼ 10-12 ਵਿਦਿਆਰਥੀ ਹਨ। ਉਨ੍ਹਾਂ ਕਿਹਾ ਕਿ ਇਹ ਸਕੂਲ ਬੰਦ ਕਰਕੇ 8-10 ਕਿਲੋਮੀਟਰ ਦੇ ਦਾਇਰੇ ਵਿੱਚ ਆਧੁਨਿਤਕ ਸਹੂਲਤਾਂ ਨਾਲ ਲੈਸ ਸਕੂਲ ਬਣਾ ਦਿੱਤਾ ਜਾਣ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਅਤੇ ਉੱਚ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ।

    RELATED ARTICLES

    Most Popular

    Recent Comments