ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਜ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਕਾਰੋਬਾਰ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਅਫ਼ਗਾਨ ਨਾਗਰਿਕ ਅਤੇ ਦੋ ਨਾਬਾਲਗਾਂ ਸਮੇਤ 6 ਜਣੇ ਗ੍ਰਿਫ਼ਤਾਰ ਕੀਤੇ ਹਨ। ਡੀਜੀਪੀ ਗੌਰਵ ਯਾਦਵ ਮੁਤਾਬਕ ਮੁਲਜ਼ਮਾਂ ਕੋਲੋਂ 1.035 ਕਿਲੋ ਹੈਰੋਇਨ, 5 ਪਿਸਤੌਲ ਅਤੇ 5 ਲੱਖ ਦੀ ਡਰੱਗ ਮਨੀ ਬਰਾਮਦ ਹੋਈ ਹੈ। ਇਹ ਗਿਰੋਹ ਸੋਸ਼ਲ ਮੀਡੀਆ ਰਾਹੀਂ ਵਿਦੇਸ਼ੀ ਹੈਂਡਲਰਾਂ ਨਾਲ ਜੁੜਿਆ ਸੀ।
ਬ੍ਰੇਕਿੰਗ: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਸ਼ਟਰੀ ਹਥਿਆਰ ਤੇ ਡਰੱਗ ਰੈਕੇਟ ਦਾ ਪਰਦਾਫਾਸ਼, ਅਫ਼ਗਾਨ ਨਾਗਰਿਕ ਸਮੇਤ 6 ਗ੍ਰਿਫ਼ਤਾਰ
RELATED ARTICLES


