ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਮਾਪਿਆਂ ਦੀਆਂ ਦੁਆਵਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅੱਜ ਮਿਲੇ ਨਿਯੁਕਤੀ ਪੱਤਰ ਤੁਹਾਡੀ ਇਮਾਨਦਾਰ ਮਿਹਨਤ ਦਾ ਫਲ ਹਨ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਇਮਾਨਦਾਰੀ ਨਾਲ ਪੰਜਾਬ ਦੀ ਸੇਵਾ ਕਰਨ ਅਤੇ ਆਪਣੇ ਪਰਿਵਾਰ ਤੇ ਸੂਬੇ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।


