ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਚੱਲ ਰਹੀ ਇਕੱਤਰਤਾ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇੱਕ ਵੱਡਾ ਖ਼ੁਲਾਸਾ ਕੀਤਾ ਹੈ। ਜਥੇਦਾਰ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਦੀ ਇਤਰਾਜ਼ਯੋਗ ਵੀਡੀਓ ਦੀ ਦੋ ਨਾਮੀ ਫੋਰੈਂਸਿਕ ਲੈਬਾਰਟਰੀਆਂ ਤੋਂ ਜਾਂਚ ਕਰਵਾਈ ਗਈ ਹੈ, ਜਿਸ ਦੀ ਰਿਪੋਰਟ ਵਿੱਚ ਵੀਡੀਓ ਬਿਲਕੁਲ ਸਹੀ ਪਾਈ ਗਈ ਹੈ ਅਤੇ ਇਸ ਵਿੱਚ ਕਿਸੇ ਵੀ ਏਆਈ (AI) ਟੂਲ ਜਾਂ ਛੇੜਛਾੜ ਦੀ ਪੁਸ਼ਟੀ ਨਹੀਂ ਹੋਈ। ਇਸ ਖ਼ੁਲਾਸੇ ਤੋਂ ਬਾਅਦ ਮੀਟਿੰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਖ਼ਿਲਾਫ਼ ਸਖ਼ਤ ਧਾਰਮਿਕ ਤੇ ਕਾਨੂੰਨੀ ਕਾਰਵਾਈ ਦੀ ਮੰਗ ਉੱਠ ਰਹੀ ਹੈ।
ਸੀਐਮ ਭਗਵੰਤ ਮਾਨ ਦੀ ਵੀਡੀਓ ਦੀ ਫੋਰੈਂਸਿਕ ਰਿਪੋਰਟ ਆਈ ਸਾਹਮਣੇ, ਜਥੇਦਾਰ ਗੜਗੱਜ ਦਾ ਵੱਡਾ ਦਾਅਵਾ
RELATED ARTICLES


