ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਰੁਜ਼ਗਾਰ ਦੇ ਮੁੱਦੇ ‘ਤੇ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ, ਸਿਫ਼ਾਰਸ਼ ਜਾਂ ਭਾਈ-ਭਤੀਜਾਵਾਂ ਦੇ ਸਿਰਫ਼ ਯੋਗਤਾ ਅਤੇ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਮਾਨ ਨੇ ਕਿਹਾ ਕਿ ਹੁਣ ਤੱਕ ਸੂਬੇ ਦੇ 67,000 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਪੰਜਾਬ ਦੇਸ਼ ਭਰ ਵਿੱਚ ਇੱਕ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ।
ਬ੍ਰੇਕਿੰਗ: ਪੰਜਾਬ ‘ਚ ਬਿਨਾਂ ਰਿਸ਼ਵਤ ਅਤੇ ਸਿਫ਼ਾਰਸ਼ ਦੇ ਮਿਲ ਰਹੀਆਂ ਨੇ ਸਰਕਾਰੀ ਨੌਕਰੀਆਂ, ਮਾਨ ਸਰਕਾਰ ਦਾ ਵੱਡਾ ਦਾਅਵਾ
RELATED ARTICLES


