ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਜ਼ੋਰਦਾਰ ਮੰਗ ਕੀਤੀ ਹੈ। ਖਹਿਰਾ ਨੇ ਦੋਸ਼ ਲਗਾਇਆ ਕਿ CM ਮਾਨ ਨੇ ਪਹਿਲਾਂ ਸਰਵਉੱਚ ਅਕਾਲ ਤਖ਼ਤ ਸਾਹਿਬ ਦਾ ਅਪਮਾਨ ਕੀਤਾ ਅਤੇ ਬਾਅਦ ਵਿੱਚ ਆਪਣੀ ਇਸ ਗਲਤੀ ਨੂੰ ਲੁਕਾਉਣ ਲਈ ਇੱਕ ਜਾਅਲੀ ਫੋਰੈਂਸਿਕ ਰਿਪੋਰਟ ਤਿਆਰ ਕਰਵਾਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਇਸ ਕਰਤੂਤ ਨਾਲ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਡੂੰਘੀ ਠੇਸ ਪਹੁੰਚੀ ਹੈ, ਜਿਸ ਕਾਰਨ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਲਹਿ ਜਾਣਾ ਚਾਹੀਦਾ ਹੈ।
ਬ੍ਰੇਕਿੰਗ: ਅਕਾਲ ਤਖ਼ਤ ਸਾਹਿਬ ਦੇ ਅਪਮਾਨ ਤੇ ਜਾਅਲੀ ਫੋਰੈਂਸਿਕ ਰਿਪੋਰਟ ਦੇ ਦੋਸ਼ਾਂ ਹੇਠ ਕਾਂਗਰਸ ਨੇ ਕੀਤੀ CM ਮਾਨ ਦੇ ਅਸਤੀਫ਼ੇ ਦੀ ਮੰਗ: ਸੁਖਪਾਲ ਖਹਿਰਾ
RELATED ARTICLES


