ਚੰਡੀਗੜ੍ਹ: ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਟਕਰਾਅ ਦਾ ਰਸਤਾ ਛੱਡ ਕੇ ਤੁਰੰਤ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਇੱਕ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਦਾ ਸੱਦਾ ਦਿੱਤਾ ਹੈ। ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਤੇ ਸਰਵਉੱਚਤਾ ਦਾ ਸਤਿਕਾਰ ਕਰਨਾ ਹਰ ਸੰਵਿਧਾਨਕ ਅਹੁਦੇਦਾਰ ਦਾ ਫ਼ਰਜ਼ ਹੈ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਟਕਰਾਅ ਛੱਡ ਕੇ ਨਿਮਾਣੇ ਸਿੱਖ ਵਾਂਗ ਅਕਾਲ ਤਖ਼ਤ ਸਾਹਿਬ ‘ਤੇ ਹੋਣ ਪੇਸ਼: ਅਕਾਲੀ ਦਲ ‘ਵਾਰਿਸ ਪੰਜਾਬ ਦੇ’
RELATED ARTICLES


