ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਰਾਸ਼ਟਰ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿਖੇ ‘ਇੱਕ ਸ਼ਾਮ ਭਗਵਾਨ ਸ਼ਿਵ ਜੀ ਕੇ ਨਾਮ’ ਸਮਾਗਮ ਦੌਰਾਨ ਇੱਕ ਇਤਿਹਾਸਕ ਐਲਾਨ ਕੀਤਾ ਹੈ। ਕਰੋੜਾਂ ਸੰਗਤਾਂ ਦੀ ਆਸਥਾ ਨੂੰ ਮੁੱਖ ਰੱਖਦਿਆਂ ਭਗਵਾਨ ਵਾਲਮੀਕਿ ਤੀਰਥ ਦੇ ਨੇੜੇ ਮਾਤਾ ਜਾਨਕੀ (ਸੀਤਾ) ਅਤੇ ਭਗਵਾਨ ਲਵ-ਕੁਸ਼ ਜੀ ਦਾ ਇੱਕ ਵਿਸ਼ਾਲ ਅਤੇ ਸ਼ਾਨਦਾਰ ਮੰਦਰ ਬਣਾਇਆ ਜਾਵੇਗਾ। CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਪਵਿੱਤਰ ਅਸਥਾਨ ਨੂੰ ਦੇਸ਼-ਵਿਦੇਸ਼ ਦੇ ਸ਼ਰਧਾਲੂਆਂ ਲਈ ਆਸਥਾ ਅਤੇ ਸੱਭਿਆਚਾਰਕ ਸੈਰ-ਸਪਾਟੇ ਦਾ ਇੱਕ ਵੱਡਾ ਕੇਂਦਰ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ।
ਬ੍ਰੇਕਿੰਗ: ਅੰਮ੍ਰਿਤਸਰ ‘ਚ ਮਾਤਾ ਜਾਨਕੀ ਅਤੇ ਭਗਵਾਨ ਲਵ-ਕੁਸ਼ ਦਾ ਬਣੇਗਾ ਵਿਸ਼ਾਲ ਮੰਦਰ, ਅਰਵਿੰਦ ਕੇਜਰੀਵਾਲ ਤੇ CM ਮਾਨ ਦਾ ਵੱਡਾ ਐਲਾਨ
RELATED ARTICLES


