ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਿਟਿੰਗ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਅੱਜ ਤੜਕੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 59 ਸਾਲਾਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਗੰਭੀਰ ਬਿਮਾਰ ਚੱਲ ਰਹੇ ਸਨ। ਹਾਈ ਕੋਰਟ ਪ੍ਰਸ਼ਾਸਨ ਮੁਤਾਬਕ ਉਨ੍ਹਾਂ ਨੇ ਤੜਕੇ 2:50 ਵਜੇ ਆਖ਼ਰੀ ਸਾਹ ਲਏ। ਜਸਟਿਸ ਸਿੰਧੂ ਦਾ ਅੰਤਿਮ ਸਸਕਾਰ ਅੱਜ ਸ਼ਾਮ 5 ਵਜੇ ਹਰਿਆਣਾ ਦੇ ਹਾਂਸੀ ਜ਼ਿਲ੍ਹੇ ਵਿੱਚ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਮਸੂਦਪੁਰ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਨਿਆਇਕ ਅਤੇ ਸਿਆਸੀ ਹਲਕਿਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਬ੍ਰੇਕਿੰਗ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਿਟਿੰਗ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ, ਮੇਦਾਂਤਾ ਹਸਪਤਾਲ ‘ਚ ਲਏ ਆਖ਼ਰੀ ਸਾਹ
RELATED ARTICLES


