More
    HomePunjabi NewsLiberal Breakingਬ੍ਰੇਕਿੰਗ: ‘ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ’ ਵਿਵਾਦ; ਪੰਜਾਬ ਦੇ ਸਿੱਖ ਮੰਤਰੀ...

    ਬ੍ਰੇਕਿੰਗ: ‘ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ’ ਵਿਵਾਦ; ਪੰਜਾਬ ਦੇ ਸਿੱਖ ਮੰਤਰੀ ਤੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਏ ਪੇਸ਼

    ਅੰਮ੍ਰਿਤਸਰ: ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਪੰਜਾਬ ਦੀ ਸਿਆਸਤ ਅਤੇ ਪੰਥਕ ਹਲਕਿਆਂ ਵਿੱਚ ਵੱਡਾ ਉਬਾਲ ਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸਿੱਖ ਮੰਤਰੀ ਅਤੇ ਸੱਤਾਧਾਰੀ ਧਿਰ ਦੇ ਵਿਧਾਇਕ ਅੱਜ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ ਹੋਏ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਇਸ ਕਾਨੂੰਨ ‘ਤੇ ਗੰਭੀਰ ਦੋਸ਼ ਲੱਗੇ ਹਨ ਕਿ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਪ੍ਰਵਾਨਗੀ ਜਾਂ ਸਹਿਮਤੀ ਲਏ ਬਿਨਾਂ ਹੀ ਇਸ ਨੂੰ ਚੁੱਪ-ਚੁਪੀਤੇ ਪਾਸ ਕਰ ਦਿੱਤਾ ਸੀ, ਜਿਸ ਦਾ ਸਿੱਖ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ।

    RELATED ARTICLES

    Most Popular

    Recent Comments