ਪਟਿਆਲਾ/ਜਲੰਧਰ: ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਅਤੇ ਝੋਨੇ ਦੀ ਲਗਵਾਈ ਕਾਰਨ ਸੂਬੇ ਵਿੱਚ ਬਿਜਲੀ ਦੀ ਮੰਗ ਰਿਕਾਰਡ 16,600 ਮੈਗਾਵਾਟ ਤੋਂ ਪਾਰ ਪਹੁੰਚ ਗਈ ਹੈ। ਬਿਜਲੀ ਦੀ ਇਸ ਭਾਰੀ ਸ਼ਾਰਟੇਜ ਕਾਰਨ ਪੀਐੱਸਪੀਸੀਐੱਲ (PSPCL) ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਅਣਐਲਾਨੇ ਲੰਮੇ ਬਿਜਲੀ ਕੱਟ ਲਗਾਏ ਜਾ ਰਹੇ ਹਨ, ਜਿਸ ਕਾਰਨ ਆਮ ਲੋਕ ਅਤੇ ਕਿਸਾਨ ਬੇਹੱਦ ਪ੍ਰੇਸ਼ਾਨ ਹਨ। ਕਈ ਇਲਾਕਿਆਂ ਵਿੱਚ ਗਰਮੀ ਅਤੇ ਪੀਣ ਵਾਲੇ ਪਾਣੀ ਦੀ ਕਿੱਲਤ ਕਾਰਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਸ਼ੁਰੂ ਹੋ ਗਏ ਹਨ।


