HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਤੋਂ ਨਸ਼ਿਆਂ ਖ਼ਿਲਾਫ਼ ਵੱਡੀ ਸਮੀਖਿਆ...

ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਤੋਂ ਨਸ਼ਿਆਂ ਖ਼ਿਲਾਫ਼ ਵੱਡੀ ਸਮੀਖਿਆ ਮੀਟਿੰਗ; ਸਮੂਹ DCs ਅਤੇ SSPs ਨੂੰ ਸਖ਼ਤੀ ਵਰਤਣ ਦੇ ਹੁਕਮ

ਬਠਿੰਡਾ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਠਿੰਡਾ ਦੇ ਲੇਕ ਵਿਊ ਗੈਸਟ ਹਾਊਸ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ (DCs) ਅਤੇ ਐੱਸ.ਐੱਸ.ਪੀਜ਼ (SSPs) ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ ਅਹਿਮ ਉੱਚ ਪੱਧਰੀ ਰਿਵਿਊ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ‘ਤੇ ਹੋਰ ਸਖ਼ਤੀ ਵਰਤਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਸਖ਼ਤ ਕਾਰਵਾਈ ਜਾਰੀ ਰਹੇਗੀ।

RELATED ARTICLES

Most Popular

Recent Comments