ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਸੰਗਰੂਰ ਦੌਰੇ ਦੌਰਾਨ ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਓਲੰਪਿਕ ਪੱਧਰ ਦੇ ਆਧੁਨਿਕ ਸਵਿਮਿੰਗ ਪੂਲ ਦਾ ਉਦਘਾਟਨ ਕਰਕੇ ਖਿਡਾਰੀਆਂ ਨੂੰ ਵੱਡੀ ਸੌਗਾਤ ਦਿੱਤੀ ਹੈ। ਕਰੀਬ 9.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਇਸ ਵਿਸ਼ਵ-ਪੱਧਰੀ ਸਵਿਮਿੰਗ ਪੂਲ ਵਿੱਚ ਅੰਤਰਰਾਸ਼ਟਰੀ ਪੱਧਰ ਦੀਆਂ ਸਾਰੀਆਂ ਆਧੁਨਿਕ ਸਹੂਲਤਾਂ ਮੌਜੂਦ ਹਨ। CM ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਪੰਜਾਬ ਨੂੰ ਮੁੜ ਖੇਡਾਂ ਦੇ ਨਕਸ਼ੇ ‘ਤੇ ਮੋਹਰੀ ਬਣਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ।
ਬ੍ਰੇਕਿੰਗ: ਖੇਡ ਜਗਤ ਲਈ ਵੱਡੀ ਸੌਗਾਤ; CM ਮਾਨ ਨੇ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ‘ਚ 9.50 ਕਰੋੜ ਦੀ ਲਾਗਤ ਵਾਲੇ ਆਧੁਨਿਕ ਸਵਿਮਿੰਗ ਪੂਲ ਦਾ ਕੀਤਾ ਉਦਘਾਟਨ
RELATED ARTICLES


