More
    HomePunjabi NewsLiberal Breakingਬ੍ਰੇਕਿੰਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ 225 ਬੀੜਾਂ ਦੇ ਮਾਮਲੇ 'ਤੇ ਸ੍ਰੀ...

    ਬ੍ਰੇਕਿੰਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ 225 ਬੀੜਾਂ ਦੇ ਮਾਮਲੇ ‘ਤੇ ਸ੍ਰੀ ਅਕਾਲ ਤਖ਼ਤ ਨੇ ਮੰਗਿਆ ਜਵਾਬ

    ਅੰਮ੍ਰਿਤਸਰ: ਸਰੀ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਾਲ ਜੁੜੇ 225 ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੀੜਾਂ ਦੇ ਮਾਮਲੇ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਬੀ.ਸੀ. ਅਤੇ ਓਂਟਾਰੀਓ ਦੀਆਂ ਗੁਰਦੁਆਰਾ ਕੌਂਸਲਾਂ ਨੇ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਭੇਜ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਕੱਤਰੇਤ ਨੇ ਪੁਸ਼ਟੀ ਕੀਤੀ ਹੈ ਕਿ ਸਬੰਧਤ ਗੁਰਦੁਆਰਾ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਤੋਂ ਜਵਾਬ ਮੰਗਿਆ ਗਿਆ ਹੈ, ਜਿਸ ਤੋਂ ਬਾਅਦ ਅਗਲਾ ਫ਼ੈਸਲਾ ਲਿਆ ਜਾਵੇਗਾ।

    RELATED ARTICLES

    Most Popular

    Recent Comments