ਹਰੀਕੇ ਪੱਤਣ: ਮਨੁੱਖੀ ਅਧਿਕਾਰਾਂ ਲਈ ਜਾਨ ਕੁਰਬਾਨ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਅਤੇ ਫਰਜ਼ੀ ਮੁਕਾਬਲਿਆਂ ਦੇ ਸ਼ਹੀਦ ਨੌਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ਼ਾਮ 6 ਵਜੇ ਹਰੀਕੇ ਪੱਤਣ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ। SGPC ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ਼ਹੀਦਾਂ ਨਮਿੱਤ ਅਰਦਾਸ ਕਰਨਗੇ। ਸਮੂਹ ਸੰਗਤਾਂ ਨੂੰ ਇਸ ਇਤਿਹਾਸਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।
ਬ੍ਰੇਕਿੰਗ: ਭਾਈ ਜਸਵੰਤ ਸਿੰਘ ਖਾਲੜਾ ਅਤੇ ਫਰਜ਼ੀ ਮੁਕਾਬਲਿਆਂ ਦੇ ਸ਼ਹੀਦਾਂ ਦੀ ਯਾਦ ‘ਚ ਅੱਜ ਸ਼ਾਮ ਹਰੀਕੇ ਪੱਤਣ ਵਿਖੇ ਹੋਵੇਗਾ ਵਿਸ਼ੇਸ਼ ਅਰਦਾਸ ਸਮਾਗਮ
RELATED ARTICLES


