ਪੰਜਾਬ ਦੇ ਚਾਰ ਕਾਂਗਰਸੀ ਸੰਸਦ ਮੈਂਬਰਾਂ ਨੇ ਬਰਨਾਲਾ ਵਿੱਚ ਸਫ਼ਾਈ ਕਾਮਿਆਂ ‘ਤੇ ਹੋਏ ਲਾਠੀਚਾਰਜ ਦੇ ਮਾਮਲੇ ਵਿੱਚ ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਤੋਂ ਦਖ਼ਲ ਦੀ ਮੰਗ ਕੀਤੀ ਹੈ। ਸੰਸਦ ਮੈਂਬਰਾਂ ਨੇ ਕਮਿਸ਼ਨ ਨੂੰ ਪੱਤਰ ਲਿਖ ਕੇ ਪੁਲੀਸ ਤਸ਼ੱਦਦ ਦੀ ਨਿਰਪੱਖ ਜਾਂਚ ਕਰਵਾਉਣ ਦੀ ਅਪੀਲ ਕੀਤੀ। ਨਾਲ ਹੀ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਵੀ ਮੰਗ ਪੱਤਰ ਸੌਂਪ ਕੇ ਬਰਨਾਲਾ ਘਟਨਾ ਬਾਰੇ ਜਾਣੂ ਕਰਵਾਇਆ।


