ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਸਾਰਨ ਦਾ ਸਮੁੱਚਾ ਹੱਕ ਸਿਰਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਕੋਲ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰਬਾਣੀ ਸਰਬ-ਸਾਂਝੀ ਹੈ, ਪਰ ਇਸ ਦੇ ਪ੍ਰਬੰਧਾਂ ਵਿੱਚ ਕਿਸੇ ਵੀ ਬਾਹਰੀ ਦਖ਼ਲਅੰਦਾਜ਼ੀ ਦੀ ਲੋੜ ਨਹੀਂ ਹੈ।
ਬ੍ਰੇਕਿੰਗ: ਗੁਰਬਾਣੀ ਕੀਰਤਨ ਪ੍ਰਸਾਰਨ ਵਿਵਾਦ; ਜਥੇਦਾਰ ਗੜਗੱਜ ਨੇ ਕਿਹਾ- ਸਾਰੇ ਅਧਿਕਾਰ ਐਸ.ਜੀ.ਪੀ.ਸੀ. ਕੋਲ
RELATED ARTICLES


