ਬਾਬਾ ਫ਼ਰੀਦ ਯੂਨੀਵਰਸਿਟੀ ਨੇ ਪਿਛਲੇ ਸਮੇਂ ਦੌਰਾਨ ਹੋਈਆਂ ਨਿਯੁਕਤੀਆਂ ਦੇ ਮਾਮਲੇ ਵਿੱਚ ਕਰੀਬ 200 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਵਿੱਚ ਚਪੜਾਸੀ ਤੋਂ ਲੈ ਕੇ ਸੁਪਰਡੈਂਟ ਪੱਧਰ ਤੱਕ ਦੇ ਮੁਲਾਜ਼ਮ ਸ਼ਾਮਲ ਹਨ। ਯੂਨੀਵਰਸਿਟੀ ਵਿੱਚ ਪਿਛਲੇ ਤਿੰਨ ਮਹੀਨਿਆਂ ਦੌਰਾਨ ਹੋਈਆਂ ਭਰਤੀਆਂ ਨੂੰ ਲੈ ਕੇ ਕਥਿਤ ਬੇਨਿਯਮੀਆਂ ਅਤੇ ਨਿਯਮਾਂ ਦੀ ਅਣਦੇਖੀ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਇਸ ਮਗਰੋਂ ਪੰਜਾਬ ਸਰਕਾਰ ਨੇ ਮਨਜੀਤ ਸਿੰਘ ਬਰਾੜ ਨੂੰ ਕਾਰਜਕਾਰੀ ਵਾਈਸ ਚਾਂਸਲਰ ਨਿਯੁਕਤ ਕੀਤਾ ਸੀ।
ਬ੍ਰੇਕਿੰਗ: ਬਾਬਾ ਫ਼ਰੀਦ ਯੂਨੀਵਰਸਿਟੀ ’ਚ 200 ਅਧਿਕਾਰੀ ਤੇ ਕਰਮਚਾਰੀ ਮੁਅੱਤਲ, ਭਰਤੀਆਂ ’ਚ ਕਥਿਤ ਬੇਨਿਯਮੀਆਂ ਦੀ ਜਾਂਚ
RELATED ARTICLES


