ਜਲੰਧਰ: ਪੰਜਾਬ ਬੰਦ ਦੇ ਸੱਦੇ ਦੌਰਾਨ ਜਲੰਧਰ ਸ਼ਹਿਰ ਵਿੱਚ ਰਲਵਾਂ-ਮਿਲਵਾਂ ਅਸਰ ਦੇਖਣ ਨੂੰ ਮਿਲਿਆ ਹੈ। ਬੰਦ ਦੇ ਚੱਲਦਿਆਂ ਸਰਕਾਰੀ ਅਤੇ ਨਿੱਜੀ ਬੱਸ ਸੇਵਾਵਾਂ ਪੂਰੀ ਤਰ੍ਹਾਂ ਠੱਪ ਰਹੀਆਂ, ਜਿਸ ਕਾਰਨ ਬੱਸ ਸਟੈਂਡ ‘ਤੇ 100 ਤੋਂ ਵੱਧ ਯਾਤਰੀ ਫਸ ਗਏ ਅਤੇ ਉਨ੍ਹਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨਕਾਰੀਆਂ ਵੱਲੋਂ ਬਾਜ਼ਾਰਾਂ ਵਿੱਚ ਘੁੰਮ ਕੇ ਦੁਕਾਨਾਂ ਬੰਦ ਰੱਖਣ ਦੀ ਅਪੀਲ ਵੀ ਕੀਤੀ ਗਈ।
ਬ੍ਰੇਕਿੰਗ: ਜਲੰਧਰ ‘ਚ ਪੰਜਾਬ ਬੰਦ ਦਾ ਮਿਲਿਆ-ਜੁਲਿਆ ਅਸਰ; ਬੱਸਾਂ ਬੰਦ ਹੋਣ ਕਾਰਨ ਬੱਸ ਅੱਡੇ ‘ਤੇ ਫਸੇ 100 ਤੋਂ ਵੱਧ ਮੁਸਾਫ਼ਰ
RELATED ARTICLES


