ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਐਲਾਨ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰ ਦਾ ਕੋਈ ਹੋਰ ਮੈਂਬਰ ਚੋਣ ਨਹੀਂ ਲੜੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਸਿਆਸੀ ਅਹੁਦਿਆਂ ਦੀ ਦੌੜ ਤੋਂ ਦੂਰ ਰਹੇਗਾ ਅਤੇ ਪਰਿਵਾਰਵਾਦ ਦੀ ਸਿਆਸਤ ਨੂੰ ਖ਼ਤਮ ਕਰਨ ਦੇ ਸਿਧਾਂਤ ’ਤੇ ਕਾਇਮ ਰਹੇਗਾ। ਤਰਸੇਮ ਸਿੰਘ ਮੁਤਾਬਕ ਇਸ ਫ਼ੈਸਲੇ ਦਾ ਮਕਸਦ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ, ਇਮਾਨਦਾਰ ਆਗੂਆਂ ਅਤੇ ਨੌਜਵਾਨਾਂ ਨੂੰ ਅੱਗੇ ਆਉਣ ਦਾ ਮੌਕਾ ਦੇਣਾ ਹੈ।
ਬ੍ਰੇਕਿੰਗ: ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ, ਤਰਸੇਮ ਸਿੰਘ ਦਾ ਵੱਡਾ ਐਲਾਨ
RELATED ARTICLES


