ਮੁਹਾਲੀ: ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨੀ ਮੰਗਾਂ ਦੇ ਹੱਕ ਵਿੱਚ ਚੰਡੀਗੜ੍ਹ ਦੀ ਸਰਹੱਦ ’ਤੇ ਧਰਨਾ ਲਗਾਤਾਰ ਜਾਰੀ ਹੈ। ਮੁਹਾਲੀ ਦੇ ਫੇਸ 11 ਤੋਂ ਸੈਕਟਰ 48 ਤੱਕ ਸੜਕ ਦੇ ਇੱਕ ਪਾਸੇ ਸੈਂਕੜੇ ਟਰੈਕਟਰ-ਟਰਾਲੀਆਂ ਸਮੇਤ ਕਿਸਾਨਾਂ ਨੇ ਪੱਕੇ ਡੇਰੇ ਲਗਾਏ ਹੋਏ ਹਨ। ਧਰਨੇ ਵਿੱਚ ਮਹਿਲਾਵਾਂ ਵੀ ਸ਼ਾਮਲ ਹਨ। ਮੁਹਾਲੀ ਪੁਲੀਸ ਨੇ ਸੜਕ ਦਾ ਇੱਕ ਪਾਸਾ ਬੰਦ ਕੀਤਾ ਹੈ, ਜਦਕਿ ਚੰਡੀਗੜ੍ਹ ਪੁਲੀਸ ਨੇ ਸਟੇਜ ਅਤੇ ਪੰਡਾਲ ਪਿੱਛੇ ਕੰਡੇਦਾਰ ਤਾਰ ਦੀ ਤੀਹਰੀ ਬੈਰੀਕੇਟਿੰਗ ਕੀਤੀ ਹੈ। ਵੱਡੀ ਗਿਣਤੀ ਵਿੱਚ ਪੁਲੀਸ ਅਤੇ RAF ਜਵਾਨ ਤਾਇਨਾਤ ਹਨ।
ਬ੍ਰੇਕਿੰਗ: ਕਿਸਾਨੀ ਮੰਗਾਂ ਲਈ ਚੰਡੀਗੜ੍ਹ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚੇ ਦਾ ਧਰਨਾ ਜਾਰੀ, ਸੈਂਕੜੇ ਟਰੈਕਟਰ-ਟਰਾਲੀਆਂ ਨਾਲ ਡੇਰੇ
RELATED ARTICLES


