ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਜੁੜੇ ਕਥਿਤ ਮਾਮਲਿਆਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਅਕਾਲੀ ਦਲ ਵੱਲੋਂ ਸਰਕਾਰ ’ਤੇ ਕਥਿਤ ਲੁੱਟ ਅਤੇ ਬੇਨਿਯਮੀਆਂ ਦੇ ਦੋਸ਼ ਲਗਾਏ ਗਏ ਹਨ। ਵਫ਼ਦ ਨੇ ਰਾਜਪਾਲ ਸਾਹਮਣੇ ਆਪਣੀਆਂ ਮੰਗਾਂ ਅਤੇ ਇਤਰਾਜ਼ ਰੱਖਦਿਆਂ ਮਾਮਲੇ ਦੀ ਜਾਂਚ ਅਤੇ ਬਣਦੀ ਕਾਰਵਾਈ ਦੀ ਮੰਗ ਕੀਤੀ। ਅਕਾਲੀ ਦਲ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।
ਬ੍ਰੇਕਿੰਗ: ਭਗਵੰਤ ਮਾਨ ਅਤੇ ਪਰਿਵਾਰ ’ਤੇ ਲੁੱਟ ਦੇ ਦੋਸ਼, ਅਕਾਲੀ ਦਲ ਦਾ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਮਿਲਿਆ
RELATED ARTICLES


