ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕਰੀਬ ₹14,100 ਕਰੋੜ ਦਾ DA ਬਕਾਇਆ ਪੁਰਾਣੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਸਮੇਂ ਦਾ ਹੈ। ਚੀਮਾ ਨੇ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਪੰਜਾਬ ਦੇ ਮੁਲਾਜ਼ਮਾਂ ਅਤੇ ਲੋਕਾਂ ਨੂੰ ਝੂਠ ਬੋਲ ਕੇ ਗੁਮਰਾਹ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਪੁਰਾਣੀਆਂ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਵਿੱਤੀ ਬੋਝ ਨਾਲ ਵੀ ਨਜਿੱਠਣਾ ਪੈ ਰਿਹਾ ਹੈ।
ਬ੍ਰੇਕਿੰਗ: ਮੁਲਾਜ਼ਮਾਂ ਦੇ ₹14,100 ਕਰੋੜ DA ਬਕਾਏ ਪੁਰਾਣੀਆਂ ਸਰਕਾਰਾਂ ਦੇ ਸਮੇਂ ਦੇ, ਹਰਪਾਲ ਚੀਮਾ ਦਾ ਵਿਰੋਧੀਆਂ ’ਤੇ ਨਿਸ਼ਾਨਾ
RELATED ARTICLES


